
Bihar CM Samrat Choudhary : ਬਿਹਾਰ ਵਿੱਚ ਅੱਜ ਤੋਂ ‘ਸਮਰਾਟ ਯੁੱਗ’ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਲਗਭਗ 20 ਸਾਲਾਂ ਬਾਅਦ ਸੱਤਾ ਤਬਦੀਲੀ ਹੋਈ ਹੈ। ਭਾਰਤੀ ਜਨਤਾ ਪਾਰਟੀ ਦੇ ਮਜ਼ਬੂਤ ਨੇਤਾ ਸਮਰਾਟ ਚੌਧਰੀ ਸੂਬੇ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਦੱਸ ਦਈਏ ਕਿ ਸਮਰਾਟ ਦੌਧਰੀ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਲਈ ਹਲਫ਼ ਲਿਆ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਨੇਤਾ ਚੁਣੇ ਜਾਣ ਤੋਂ ਬਾਅਦ, ਸਮਰਾਟ ਚੌਧਰੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਫਿਲਹਾਲ, ਸਹੁੰ ਚੁੱਕ ਸਮਾਗਮ ਨੂੰ ਸੰਖੇਪ ਰੱਖਿਆ ਗਿਆ ਸੀ। ਮੁੱਖ ਮੰਤਰੀ ਦੇ ਨਾਲ, ਸਿਰਫ਼ ਦੋ ਸੀਨੀਅਰ ਆਗੂਆਂ ਨੂੰ ਕੈਬਨਿਟ ਵਿੱਚ ਜਗ੍ਹਾ ਦਿੱਤੀ ਗਈ ਸੀ। ਜੇਡੀਯੂ ਕੋਟੇ ਤੋਂ ਉਪ ਮੁੱਖ ਮੰਤਰੀ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਹਨ।
– PTC NEWS


